ਸੂਬਾ ਸਰਕਾਰ ਉਦਯੋਗਿਕ ਖੇਤਰ ਨੂੰ ਸਸਤੀਆਂ ਦਰਾਂ ’ਤੇ ਬਿਜਲੀ ਦੇਣ ਬਾਰੇ ਕਰ ਰਹੀ ਹੈ ਵਿਚਾਰ

Estimated read time 0 min read

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਅਤੇ ਅਜਿਹੇ 150 ਹੋਰ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਲਗਭਗ ਇਕ ਕਰੋੜ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫਤ ਸਿਹਤ ਸੇਵਾਵਾਂ ਦਾ ਲਾਭ ਉਠਾ ਚੁੱਕੇ ਹਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਇਹ ਇੱਕ ਨਵੀਂ ਕ੍ਰਾਂਤੀ ਹੈ ਅਤੇ ਇਸ ਖੇਤਰ ਨੂੰ ਨਵਾਂ ਰੂਪ ਦੇਣ ਲਈ ਯਤਨ ਜਾਰੀ ਹਨ।

You May Also Like

More From Author

+ There are no comments

Add yours