6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Estimated read time 1 min read

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਥਾਣਾ ਡਵੀਜ਼ਨ-ਬੀ, ਅੰਮ੍ਰਿਤਸਰ ਵਿਖੇ ਦਰਜ ਇੱਕ ਕਤਲ ਕੇਸ ਦੀ ਜਾਂਚ ਦੌਰਾਨ ਉਸਨੂੰ ਅਤੇ ਉਸਦੇ ਚਾਰ ਰਿਸ਼ਤੇਦਾਰਾਂ ਨੂੰ ਬੇਕਸੂਰ ਠਹਿਰਾਉਣ ਬਦਲੇ ਉਸ ਤੋਂ ਛੇ ਲੱਖ ਰੁਪਏ ਦੀ ਰਿਸ਼ਵਤ ਲਈ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਲਾਏ ਹੋਏ ਦੋਸ਼ ਸਿੱਧ ਹੋਏ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਕਤ ਇਰਾਦੇ ਲਈ ਸ਼ਿਕਾਇਤਕਰਤਾ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

You May Also Like

More From Author

+ There are no comments

Add yours