ਅਕਾਲੀ ਦਲ ਨੇ ਸੁੱਖ ਵਿਲਾਸ ਪ੍ਰਾਜੈਕਟ ਦੇ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਲਗਾਏ ਸਾਰੇ ਦੋਸ਼ਾਂ ਦਾ ਕੀਤਾ ਖੰਡਨ

Estimated read time 1 min read

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੁੱਖ ਵਿਲਾਸ ਹੋਟਲ ਦੇ ਮਾਮਲੇ ਵਿਚ ਕੀਤੇ ਦਾਅਵਿਆਂ ਨੂੰ ਚੁਣੌਤੀ ਦਿੱਤੀ ਅਤੇ ਕਿਹਾ ਕਿ ਉਹ ਸਾਬਤ ਕਰਨ ਕਿ ਮੈਟਰੋ ਇਕੋ ਗ੍ਰੀਨਜ਼ ਨੇ 8 ਕਰੋੜ ਰੁਪਏ ਦਾ ਲਾਭ ਹਾਸਲ ਕੀਤਾ ਤੇ 108 ਕਰੋੜ ਰੁਪਏ ਦਾ ਲਾਹਾ ਲੈਣ ਦੀ ਗੱਲ ਤਾਂ ਦੂਰ ਦੀ ਗੱਲ ਹੈ।

ਮੁੱਖ ਮੰਤਰੀ ਵੱਲੋਂ ਲਗਾਏ ਦੋਸ਼ਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਇਹ ਦੋਸ਼ ਸਿਰਫ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਨ ਅਤੇ ਵੱਖ-ਵੱਖ ਮੌਕਿਆਂ ’ਤੇ ਵਰਤੀ ਅਖੌਤੀ ਸਿਆਣਪ ਨਾਲ ਵਰਤਣ ਨਾਲ ਸਬੰਧਤ ਹੈ।

ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਗਾਇਆ ਹਰ ਦੋਸ਼ ਝੂਠਾ ਹੈ ਅਤੇ ਜੇਕਰ ਉਹਨਾਂ ਨੇ ਮਾਮਲੇ ਵਿਚ ਮੁਆਫੀ ਨਾ ਮੰਗੀ ਤਾਂ ਫਿਰ ਉਹਨਾਂ ਨੂੰ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਕਿਹਾ ਕਿ ਸੁੱਖ ਵਿਲਾਸ ਦੇ ਖਿਲਾਫ ਦੋਸ਼ ਜਾਣ ਬੁੱਝ ਕੇ ਇਕ ਸਾਜ਼ਿਸ਼ ਅਧੀਨ ਲਗਾਏ ਗਏ ਹਨ।

ਉੱਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਜਿਹੜੀ ਨੀਤੀ ’ਤੇ ਮੁੱਖ ਮੰਤਰੀ ਨੇ ਸਵਾਲ ਚੁੱਕੇ ਹਨ, ਉਹ ਅੱਜ ਵੀ ਲਾਗੂ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਸਲੀਅਤ ਇਹ ਹੈ ਕਿ ਪੰਜਾਬ ਸਰਕਾਰ ਨੇ ਨਿਸ਼ਚਿਤ ਨੀਤੀ ਅਧੀਨ ਛੋਟਾਂ ਦਿੱਤੀਆਂ ਹਨ। ੳਹਨਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਸੁੱਖ ਵਿਲਾਸ ਨਾਲੋਂ ਵੱਧ ਛੋਟਾਂ ਦਿੱਤੀਆਂ ਜਾ ਰਹੀਆਂ ਹਨ।
ਉਹਨਾਂ ਇਹ ਵੀ ਸਪਸ਼ਟ ਕੀਤਾ ਕਿ 8 ਹੋਟਲ ਤੇ 56 ਉਦਯੋਗਾਂ ਨੂੰ ਸਕੀਮ ਅਧੀਨ ਲਾਭ ਮਿਲਿਆ ਹੈ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਹੁਣ ਤੱਕ ਛੋਟਾਂ ਅਮਲ ਵਿਚ ਹਨ।

ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਆਪ ਸਰਕਾਰ ਵੱਲੋਂ ਉਲੀਕੀ ਨਵੀਂ ਪੰਜਾਬ ਰਾਜ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਲਈ ਅਗਲੇ 10 ਤੋਂ 15 ਸਾਲ ਤੱਕ ਛੋਟ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਸਾਬਤ ਹੈ ਕਿ ਮੁੱਖ ਮੰਤਰੀ ਜਾਂ ਤਾਂ ਸੂਬੇ ਦੀ ਉਦਯੋਗਿਕ ਨੀਤੀ ਲਈ ਦਿੱਤੀਆਂ ਜਾਂਦੀਆਂ ਛੋਟਾਂ ਪ੍ਰਤੀ ਅਣਜਾਣ ਹੈ ਜਾਂ ਫਿਰ ਜਾਣ ਬੁੱਝ ਕੇ ਝੂਠਾ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਬਜਾਏ ਅਜਿਹਿਆਂ ਹਰਕਤਾਂ ਕਰਨ ਦੇ ਮੁੱਖ ਮੰਤਰੀ ਨੂੰ ਇਹ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹਨਾਂ ਦੇ ਰਾਜ ਵਿਚ ਨਿਵੇਸ਼ ਕਿਉਂ ਘਟਿਆ ਹੈ।

ਸਰਦਾਰ ਰੋਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਕੋਰਾ ਝੂਠ ਬੋਲ ਰਹੇ ਹਨ ਕਿ ਸੁੱਖ ਵਿਲਾਸ ਹੋਟਲ ਵਾਸਤੇ 10 ਸਾਲਾਂ ਲਈ 108 ਕਰੋੜ ਰੁਪਏ ਦੀ ਛੋਟ ਦਿੱਤੀ ਗਈ। ਉਹਨਾਂ ਦਾਅਵਾ ਕੀਤਾ ਕਿ ਜਿਥੇ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ 85.84 ਕਰੋੜ ਰੁਪਏ ਦੇ ਐਸ ਜੀ ਐਸ ਟੀ/ਵੈਟ ਦੀ ਛੋਟ ਦਿੱਤੀ ਗਈ, ਉਥੇ ਅਸਲ ਵਿਚ 85 ਕਰੋੜ ਰੁਪਏ ਹੀ ਮੈਟਰੋ ਗ੍ਰੀਨ ਦੇ ਖਾਤੇ ਵਿਚ ਆਏ ਜਾਂ ਗਏ ਦਰਸਾਏ ਜਾ ਰਹੇ ਹਨ।

You May Also Like

More From Author

+ There are no comments

Add yours