ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਸਦਨ ਨੇ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ ਚਾਵਲਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਸਾਬਕਾ ਵਿਧਾਇਕ ਸੋਹਣ ਸਿੰਘ ਬੋਦਲ, ਸ਼ਹੀਦ ਅਜੈ ਕੁਮਾਰ ਅਗਨੀਵੀਰ, ਸ਼ਹੀਦ ਹਰਸਿਮਰਨ ਸਿੰਘ ਸਿਪਾਹੀ, ਸ਼ਹੀਦ ਗੁਰਪ੍ਰੀਤ ਸਿੰਘ ਗਨਰ, ਸ਼ਹੀਦ ਜਸਪਾਲ ਸਿੰਘ ਹੋਮ ਗਾਰਡ ਅਤੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।
+ There are no comments
Add yours