ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਔਰਤਾਂ ਤੇ ਹੋਰਨਾਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਤੋਂ ਠੱਗਿਆ ਮਹਿਸੂਸ ਕਰ ਰਹੇ ਹਨ

Estimated read time 0 min read

ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਸਰਦਾਰ ਸ਼ਮਸ਼ੇਰ ਸਿੰਘ ਪੁਰਖਾਲਵੀ ਦੋ ਵਾਰ ਮੁਹਾਲੀ ਤੋਂ ਐਮ ਸੀ ਰਹੇ ਹਨ ਅਤੇ 25 ਸਾਲਾਂ ਤੱਕ ਆਈ ਟੀ ਆਈ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਦੇ ਵੱਡੀ ਗਿਣਤੀ ਵਿਚ ਸਮਰਥਕ ਹਨ ਤੇ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਾਸਤੇ ਪਾਰਟੀ ਵਿਚ ਸ਼ਾਮਲ ਹੋਏ ਹਨ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਔਰਤਾਂ ਤੇ ਹੋਰਨਾਂ ਸਮੇਤ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਤੋਂ ਠੱਗਿਆ ਮਹਿਸੂਸ ਕਰ ਰਹੇ ਹਨ ਕਿਉਂਕਿ ਉਹ ਕੇਂਦਰ ਤੇ ਹਰਿਆਣਾ ਸਰਕਾਰ ਦੇ ਏਜੰਟ ਵਜੋਂ ਵਾਅਦਾ ਮੁਆਫ ਗਵਾਹ ਵਜੋਂ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਉਹਨਾਂ ਦੀ ਜ਼ਮੀਨ ’ਤੇ ਕਤਲ ਕੀਤਾ ਜਾ ਰਿਹਾ ਹੈ ਤੇ ਜ਼ਖ਼ਮੀ ਕੀਤਾ ਜਾ ਰਿਹਾ ਹੈ ਪਰ ਭਗਵੰਤ ਮਾਨ ਨੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਜ਼ੀਰੋ ਐਫ ਆਈ ਆਰ ਦਰਜ ਕੀਤੀ ਹੈ ਤੇ ਹਰਿਆਣਾ ਪੁਲਿਸ ਨੂੰ ’ਅਣਪਛਾਤੀ’ ਕਰਾਰ ਦਿੱਤਾ ਹੈ। ਉਹਨਾਂ ਸਵਾਲ ਕੀਤਾ ਕਿ ਪੁਲਿਸ ’ਅਣਪਛਾਤੀ’ ਕਿਵੇਂ ਹੋ ਸਕਦੀ ਹੈ? ਜਦੋਂ ਉਹਨਾਂ ਨੇ ਆਪਣੇ ਸਰਕਾਰੀ ਹਥਿਆਰਾਂ ਨਾਲ ਪੰਜਾਬ ਦੇ ਕਿਸਾਨ ਦਾ ਕਤਲ ਕੀਤਾ।

ਪ੍ਰੋ. ਚੰਦੂਮਾਜਰਾ ਨੇ ਹੋਰ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਕਿਸਾਨ ਵਿਰੋਧੀ, ਔਰਤ ਵਿਰੋਧੀ, ਨੌਜਵਾਨ ਵਿਰੋਧੀ ਤੇ ਦਲਿਤ ਵਿਰੋਧੀ ਸਾਬਤ ਹੋਈ ਹੈ।

ਉਹਨਾਂ ਕਿਹਾ ਕਿ 10 ਲੱਖ 50 ਹਜ਼ਾਰ ਗਰੀਬਾਂ ਦੇ ਨੀਲੇ ਕਾਰਡ ਕੱਟ ਦਿੱਤੇ ਗਏ ਤੇ ਜਦੋਂ ਗਰੀਬਾਂ ਨੇ ਰੋਸ ਜ਼ਾਹਰ ਕੀਤਾ ਤਾਂ ਉਹਨਾਂ ਦੇ ਕਾਰਡ ਬਹਾਲ ਕਰਦਿਆਂ ਇਹ ਕਹਿ ਦਿੱਤਾ ਗਿਆ ਕਿ ਅਧਿਕਾਰੀਆਂ ਨੇ ਗਲਤੀ ਨਾਲ ਕਾਰਡ ਕੱਟ ਦਿੱਤੇ ਸਨ।

ਉਹਨਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਗਰੀਬਾਂ ਨੂੰ ਉਹਨਾਂ ਦੀ ਸਰਕਾਰ ਵੱਲੋਂ ਦੋ ਸਾਲ ਤੱਕ ਰਾਸ਼ਨ ਦੇਣ ਤੋਂ ਇਨਕਾਰ ਕਰਨ ਲਈ ਕੌਣ ਜ਼ਿੰਮੇਵਾਰ ਹੈ ? ਉਹਨਾਂ ਕਿਹਾ ਕਿ ਦੋਸ਼ੀ ਅਧਿਕਾਰੀਆਂ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ ?

You May Also Like

More From Author

+ There are no comments

Add yours