ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

Estimated read time 1 min read

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ ।

ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫਰ ਡਾਗਜ਼ (ਸੁੰਘਣ ਵਾਲੇ ਕੁੱਤਿਆਂ )ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪ੍ਰਤੀ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ ਐਸ.ਪੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।”

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ ਲਗਭਗ 450 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ 180 ਰੇਲਵੇ ਸਟੇਸ਼ਨਾਂ ’ਤੇ ਕੀਤੇ ਗਏ ਅਪਰੇਸ਼ਨ ਦੌਰਾਨ 2460 ਤੋਂ ਵੱਧ ਲੋਕਾਂ ਦੀ ਜਾਮਾ ਤਲਾਸ਼ੀ ਲਈ ਗਈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ।

You May Also Like

More From Author

+ There are no comments

Add yours