ਹੱਥ ਜੋੜ ਕੇ ਅਕਾਲੀ ਦਲ ਛੱਡ ਕੇ ਗਏ ਆਗੂਆਂ ਨੂੰ ਵਾਪਸੀ ਦੀ ਕੀਤੀ ਅਪੀਲ

Estimated read time 0 min read

ਸਰਦਾਰ ਬਾਦਲ ਨੇ ਹੱਥ ਜੋੜ ਕੇ ਅਕਾਲੀ ਦਲ ਛੱਡ ਕੇ ਗਏ ਅਕਾਲੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਮੁੜ ਪਾਰਟੀ ਵਿਚ ਸ਼ਾਮਲ ਹੋਣ ਤੇ ਕਿਹਾ ਕਿ ਇਕੱਲਾ ਅਕਾਲੀ ਦਲ ਹੀ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਰਾਖੀ ਕਰਨ ਦੇ ਸਮਰਥ ਹੈ। ਉਹਨਾਂ ਕਿਹਾ ਕਿ ਮੈਂ ਹਰ ਕਿਸੇ ਤੋਂ ਮੁਆਫੀ ਮੰਗਦਾ ਹਾਂ।

ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਫਿਰ ਦੁਹਰਾਇਆ ਕਿ ਉਹ ਬੀਬੀ ਜਗੀਰ ਕੌਰ ਜੀ ਨੂੰ ਵੀ ਹੱਥ ਜੋੜ ਕੇ ਬੇਨਤੀ ਕਰਦੇ ਹਨ ਕਿ ਉਹ ਪਾਰਟੀ ਵਿਚ ਵਾਪਸ ਆ ਜਾਣ।

ਇਸ ਤੋਂ ਪਹਿਲਾਂ ਜਦੋਂ ਪੱਤਰਕਾਰਾਂ ਨੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਸਵਾਲ ਕੀਤਾ ਤਾਂ ਉਹਨਾਂ ਕਿਹਾ ਕਿ ਉਹ ਅੱਜ ਪਾਰਟੀ ਆਗੂਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਇਸ ਕਰ ਕੇ ਸ਼ਾਮਲ ਹੋਏ ਹਨ ਕਿਉਂਕਿ ਇਸ ਵੇਲੇ ਪੰਜਾਬ ਵਿਚ ਇਸਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਜੋ ਕੱਲ੍ਹ ਵਿਧਾਨ ਸਭਾ ਵਿਚ ਹੋਇਆ, ਉਹ ਸਭ ਨੇ ਵੇਖਿਆ ਤੇ ਪੰਜਾਬੀਆਂ ਨੇ ਕਦੇ ਇਕ ਮੁੱਖ ਮੰਤਰੀ ਨੂੰ ਇਸ ਤਰੀਕੇ ਵਿਹਾਰ ਕਰਦੇ ਨਹੀਂ ਵੇਖਿਆ। ਉਹਨਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੀ ਹੈ ਅਤੇ ਕਿਸਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਸਮਾਜ ਦੇ ਹੋਰ ਵਰਗ, ਵਪਾਰੀ ਅਤੇ ਉਦਯੋਗਪਤੀ ਵੀ ਅਕਾਲੀ ਏਕੇ ਦੀ ਉਡੀਕ ਕਰ ਰਹੇ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਹਮੇਸ਼ਾ ਆਪਣੇ ਪੁੱਤਰਾਂ ਵਾਂਗੂ ਸਮਝਿਆ ਹੈ ਤੇ ਅਕਾਲੀ ਦਲ ਦੀ ਅਗਵਾਈ ਵਾਸਤੇ ਉਹਨਾਂ ਦਾ ਨਾਂ ਵੀ ਪੇਸ਼ ਕੀਤਾ ਸੀ।

ਇਸ ਮੌਕੇ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਸਰਦਾਰ ਗੋਬਿੰਦ ਸਿੰਘ ਲੌਂਗੋਵਾਲ, ਸਰਦਾਰ ਸੁਰਜੀਤ ਸਿੰਘ ਰੱਖੜਾ, ਸਰਦਾਰ ਇਕਬਾਲ ਸਿੰਘ ਝੂੰਦਾ, ਸ੍ਰੀ ਅਨਿਲ ਜੋਸ਼ੀ, ਸ੍ਰੀ ਐਨ ਕੇ ਸ਼ਰਮਾ ਅਤੇ ਸਰਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵੀ ਹਾਜ਼ਰ ਸਨ।

………………………….

अकाली दल अध्यक्ष ने उन सभी अकाली नेताओं से, जो किसी न किसी बहाने से पार्टी को छोड़ चुके हैं , उनसे दोबारो से अपनी माँ पार्टी में शामिल होने की अपील जारी करते हुए कहा,‘‘ अकेले अकाली दल ही पंजाबियों की आकांक्षाओं की रक्षा करने में सक्षम है।’’ उन्होने कहा, ‘‘ मैं सभी से माफी मांगने के लिए तैयार हूं’’। पत्रकारों के एक सवाल का जवाब देते हुए उन्होने दोहराया, ‘‘ मैं बीबी जागीर कौर जी से हाथ जोड़कर अपील करता हूं कि वे अपनी पार्टी में वापिस लौट आएं।’’

इससे पहले पत्रकारों के सवालों का जवाब देते हुए सरदार सुखदेव सिंह ढ़ींडसा ने कहा कि वह अपनी पार्टी के सदस्यों के साथ अकाली दल में फिर से शामिल हो गए, क्योंकि पंजाब के लिए यह बेहद जरूरी है। उन्होने कहा,‘‘ आपने देखा है कि कल विधानसभा में क्या हुआ। पंजाबियों ने कभी किसी मुख्यमंत्री को इस तरह से व्यवहार करते हुए नही देखा है। इसके अलावा कानून और व्यवस्था पूरी तरह से चरमरा गई है और किसानों, वंचित वर्गों और व्यापार और उद्योग के खिलाफ भेदभाव का मुकाबला करने के लिए अकाली दल में एकता की बहुत ज्यादा जरूरत है। उन्होने कहा कि उन्होने हमेशा सुखबीर सिंह बादल को हमेशा अपने बेटे की तरह माना है और अकाली दल अध्यक्ष के रूप में उनका नाम प्रस्तावित किया था।

इस अवसर पर सरदार बलविंदर सिंह भूंदड़, प्रो. प्रेम सिंह चंदूमाजरा, सरदार बिक्रम सिंह मजीठिया, डाॅ. दलजीत सिंह चीमा, सरदार गोबिंद सिंह लोंगांवाल, सरदार सुरजीत सिंह रखड़ा, सरदार इकबाल सिंह झूंदा, श्री अनिल जोशी, श्री एन.के.शर्मा तथा सरदार बरजिंदर सिंह मक्खन बराड़ भी मौजूद थे।

You May Also Like

More From Author

+ There are no comments

Add yours