ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

Estimated read time 3 min read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ ਵਿਆਪਕ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ।
ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਗਪਗ ਸਾਰੀਆਂ ਦਾਣਾ ਮੰਡੀਆਂ ਹੁਣ ਸ਼ਹਿਰਾਂ ਦੇ ਅੰਦਰ ਹਨ ਜਿਸ ਕਰਕੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਨੂੰ ਆਧੁਨਿਕ ਲੀਹਾਂ ਉਤੇ ਵਿਕਸਤ ਕਰਨ ਲਈ ਵਿਆਪਕ ਪੱਧਰ ਉਤੇ ਸਕੀਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਸਹੂਲਤ ਮਿਲੇਗੀ, ਉਥੇ ਹੀ ਸੂਬੇ ਦੇ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਸੁਪਨਾ ਹੈ ਕਿ ਵੱਖ-ਵੱਖ ਖੇਤਰਾਂ ਦਾ ਹਰੇਕ ਵਰਗ ਤਰੱਕੀ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕਦੇ ਵੀ ਅਜਿਹੇ ਸਮਾਗਮ ਨਹੀਂ ਕਰਦੇ ਸਨ ਕਿਉਂਕਿ ਉਹ ਆਪਣੀ ਨਿਕੰਮੀ ਕਾਰਗੁਜ਼ਾਰੀ ਕਰਕੇ ਲੋਕਾਂ ਦਾ ਸਾਹਮਣਾ ਕਰਨ ਤੋਂ ਹਿਚਕਚਾਉਂਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਕੰਮ ਲਈ ਸੁਖਾਵਾਂ ਮਾਹੌਲ ਅਤੇ ਆਪਣੇ ਕਾਰੋਬਾਰ ਵਿੱਚ ਤਰੱਕੀ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਚਾਹੁੰਦੇ ਅਤੇ ਇਸ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕਰਕੇ ਇਸ ਲਈ ਵਧੀਆ ਰਾਹ ਲੱਭਿਆ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਸਗੋਂ ਪਿੰਡਾਂ ਤੋਂ ਚੱਲੇਗੀ, ਜਿਸ ਕਾਰਨ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਸੂਬੇ ਦੇ ਲੋਕਾਂ ਨੇ ਮੇਰੀ ਸਰਕਾਰ ਨੂੰ ਸ਼ਾਨਦਾਰ ਫਤਵਾ ਦੇ ਕੇ ਮੈਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਕਾਰਨ ਮੈਂ ਦਿਨ-ਰਾਤ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹਾਂ। ਲੋਕਾਂ ਨੂੰ ਹੁਣ ਸੂਬਾ ਸਰਕਾਰ ਦੇ ਕੰਮਕਾਜ ‘ਤੇ ਭਰੋਸਾ ਹੈ, ਜਿਸ ਕਾਰਨ ਹੁਣ ਪ੍ਰਵਾਸੀ ਭਾਰਤੀ ਪੰਜਾਬ ਦੇ ਵਿਕਾਸ ‘ਚ ਸਰਗਰਮ ਭਾਈਵਾਲ ਬਣ ਰਹੇ ਹਨ।”
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤਾਂ ਪ੍ਰਵਾਸੀ ਭਾਰਤੀ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਆਪਣੀਆਂ ਜਾਇਦਾਦਾਂ ਅਤੇ ਮਕਾਨ ਸੂਬਾ ਸਰਕਾਰ ਨੂੰ ਦਾਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਕਾਰਨ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਪੰਜਾਬ ਮੁੜ ਰਹੇ ਹਨ ਜੋ ਕਿ ਸੂਬੇ ਵਿੱਚ ਵਤਨ ਵਾਪਸੀ ਦਾ ਹਾਂ-ਪੱਖੀ ਰੁਝਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ 43,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜੋ ਪੰਜਾਬ ਦੇ ਇਤਿਹਾਸ ਵਿੱਚ ਇੱਕ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਕੁਝ ਵਿਦੇਸ਼ਾਂ ਤੋਂ ਪਰਤੇ ਨੌਜਵਾਨ ਵੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਪੁੱਠਾ ਗੇੜ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਸੂਬੇ ਦੇ ਹਰੇਕ ਸੈਕਟਰ ਲਈ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਪੱਧਰ ‘ਤੇ ਸ਼ੁਰੂ ਕੀਤੀ ‘ਬਿਜ਼ਨਸ ਬਲਾਸਟਰ’ ਸਕੀਮ ਇਸ ਦਿਸ਼ਾ ਵਿੱਚ ਇੱਕ ਸਹੀ ਕਦਮ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ 829 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪੰਜਾਬੀਆਂ ਨੇ ਕੌਮੀ ਅਜ਼ਾਦੀ ਦੇ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਕੇਂਦਰ ਸਰਕਾਰ ਨੇ ਸੂਬੇ ਨੂੰ ਪ੍ਰੇਸ਼ਾਨ ਕਰਨ ਲਈ ਆਰ.ਡੀ.ਐਫ. ਅਤੇ ਨੈਸ਼ਨਲ ਹੈਲਥ ਮਿਸ਼ਨ ਦੇ ਫੰਡ ਰੋਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰੋਕੇ ਗਏ ਇਨ੍ਹਾਂ 8000 ਕਰੋੜ ਰੁਪਏ ਨਾਲ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲ ਸਕਦਾ ਹੈ ਅਤੇ ਇਨ੍ਹਾਂ ਫੰਡਾਂ ਨੂੰ ਹਾਸਲ ਕਰਨ ਲਈ ਇਹ ਜ਼ਰੂਰੀ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਹਾਸਲ ਹੋਣ।

…………………………….

Punjab Chief Minister Bhagwant Singh Mann on Tuesday announced to embark a major scheme for giving facelift to all the bus stands and grain markets within the cities.

Addressing the gathering during Sarkar Vyapaar Milni here today, the Chief Minister said that all the grain markets are in the heart of cities now so in coming days an extensive drive will be started to develop bus stands and grain markets on ultra modren lines. He said that it will facilitate the people and further propel the progress of state adding that it is his dream to make sure that every section of the society makes progress in varied fields. Bhagwant Singh Mann said that earlier Chief Ministers never dared to hold such events because they were reluctant to face the people due to their misdeeds.

The Chief Minister said the traders don’t want anything else except a congenial atmosphere to work and excel in field adding that the state government is committed for it. He said that the state government has found a noble way for it by starting the Sarkaar Tuhade Dwaar scheme. Bhagwant Singh Mann said that he had promised that the government will not run from Chandigarh but from villages due to which this Scheme has been launched.

The Chief Minister said that the people of state had bestowed a huge responsibility on him by giving a whopping mandate to his government due to which he is duty bound to serve the masses. He said that people now have faith in working of the state government due to which the NRIs are now becoming active partners in the development of Punjab. Bhagwant Singh Mann said now the NRIs are donating their properties and houses to the state government for setting up Aam Aadmi clinics in the state.

The Chief Minister said that the youth who were compelled by the system of previous governments to migrate abroad are now returning back which is a positive trend of reverse migration in the state. He said that his government had provided government jobs to more than 43,000 youths in just two years, marking a record in Punjab’s history. Bhagwant Singh Mann said that among those who secured these government jobs, some are youngsters returned from abroad.

The Chief Minister said that the state has created history by purchasing Goindwal power plant owned by a private company GVK Power. He said that for the first time this reverse trend has started that the government has purchased any private power plant whereas in the past the state governments used to sell their assets to the favorite individuals at ‘throw away’ prices. Bhagwant Singh Mann said that as coal from Pachwara coal mine can be used only for government power plants so with purchase of this power plant this coal can be aptly utilized for producing power to provide it to every sector of the state.

The Chief Minister said that the state government is making concerted efforts for the welfare of the youth of the state. He said that the focus of his government is to ensure that youth become job givers instead of job seekers. Bhagwant Singh Mann said that this is the need of hour to carve out a progressive and prosperous Punjab.

……………………..

पंजाब के मुख्यमंत्री भगवंत सिंह मान ने आज कहा कि राज्य के शहरों के अंदर सभी बस अड्डों और दाना मंडियों का रूप संवारने के लिए व्यापक स्कीम शुरू करने का ऐलान किया।
आज यहाँ ‘सरकार-व्यापार मिलनी’ के दौरान जनसभा को संबोधित करते हुए मुख्यमंत्री ने कहा कि लगभग सभी दाना मंडियाँ अब शहरों के अंदर हैं, जिस कारण बस अड्डों और दाना मंडियों को आधुनिक राह पर विकसित करने के लिए व्यापक स्तर पर स्कीम शुरू की जायेगी। उन्होंने कहा कि इससे जहाँ लोगों को सुविधा मिलेगी, वहीं राज्य के विकास को भी बढ़ावा मिलेगा। मुख्यमंत्री ने कहा कि उनका यह सपना है कि अलग- अलग क्षेत्रों में हरेक वर्ग तरक्की करे। भगवंत सिंह मान ने कहा कि इससे पहले मुख्यमंत्री कभी भी ऐसे समागम नहीं करते थे क्योंकि वह अपनी नाकाम कारगुज़ारी के कारण लोगों का सामना करने से हिचकिचाते थे।
मुख्यमंत्री ने कहा कि व्यापारी काम के लिए सुखद माहौल और अपने कारोबार में तरक्की करने के अलावा और कुछ नहीं चाहते और इसको पूरा करने के लिए राज्य सरकार वचनबद्ध है। उन्होंने कहा कि राज्य सरकार ने ‘सरकार आप दे दुआर’ स्कीम शुरू करके इसके लिए बढिय़ा रास्ता ढूँढा है।
भगवंत सिंह मान ने कहा, ‘‘मैंने पंजाबियों के साथ वायदा किया था कि सरकार चंडीगढ़ से नहीं बल्कि गाँवों से चलेगी, जिस कारण ‘सरकार आप दे दुआर’ स्कीम शुरू की गई है। राज्य के लोगों ने मेरी सरकार को शानदार जनादेश देकर मुझे बड़ी जि़म्मेदारी सौंपी है, जिस कारण मैं दिन-रात जनता की सेवा करने के लिए वचनबद्ध हूँ। लोगों को अब राज्य सरकार के कामकाज पर भरोसा है, जिस कारण अब प्रवासी भारतीय पंजाब के विकास में सक्रिय हिस्सेदार बन रहे हैं।’’
भगवंत सिंह मान ने कहा कि अब तो प्रवासी भारतीय राज्य में आम आदमी क्लीनिक स्थापित करने के लिए अपनी जायदादें और मकान राज्य सरकार को दान कर रहे हैं। मुख्यमंत्री ने कहा कि पिछली सरकारों के कुशासन के कारण विदेश जाने के लिए मजबूर नौजवान अब पंजाब वापस आ रहे हैं, जोकि राज्य में वतन वापसी का साकारात्मक रुझान है। मुख्यमंत्री ने कहा कि उनकी सरकार ने केवल दो सालों में 43,000 से अधिक नौजवानों को सरकारी नौकरियाँ दी हैं, जो पंजाब के इतिहास में एक रिकॉर्ड है। भगवंत सिंह मान ने कहा कि यह सरकारी नौकरियाँ हासिल करने वालों में कुछ विदेशों से लौटे नौजवान भी हैं। मुख्यमंत्री ने कहा कि राज्य ने एक निजी कंपनी जी.वी.के. पावर की मलकीयत वाले गोइन्दवाल पावर प्लांट को खरीद कर इतिहास रचा है। उन्होंने कहा कि पहली बार यह उल्टा दौर शुरू हुआ है कि सरकार ने कोई प्राईवेट पावर प्लांट खरीदा है, जब कि पहले राज्य सरकारें अपनी जायदादें अपने चहेतों को कौडिय़ों के भाव बेचती थीं। भगवंत सिंह मान ने कहा कि पछवाड़ा कोयला खदान से निकलने वाले कोयले का प्रयोग केवल सरकारी पावर प्लांटों के लिए ही किया जा सकता है, इसलिए इस पावर प्लांट की खरीद से इस कोयले को राज्य के हरेक सैक्टर के लिए बिजली पैदा करने के लिए प्रयोग में लाया जा सकता है। मुख्यमंत्री ने कहा कि पंजाब सरकार राज्य के नौजवानों की भलाई के लिए ठोस प्रयास कर रही है। मुख्यमंत्री ने कहा कि उनकी सरकार का ध्यान इस बात को यकीनी बनाना है कि नौजवान नौकरी ढूँढने वालों की बजाय नौकरी देने वाले बनें। भगवंत सिंह मान ने कहा कि प्रगतिशील और खुशहाल पंजाब की सृजना करना करना समय की ज़रूरत है। मुख्यमंत्री ने कहा कि स्कूल स्तर पर शुरू की ‘बिजऩेस ब्लास्टर’ स्कीम इस दिशा में एक सही कदम है। उन्होंने कहा कि राज्य में अब 829 आम आदमी क्लीनिक कार्यशील हैं और विद्यार्थियों को मानक शिक्षा प्रदान करने के लिए राज्य में ‘स्कूल ऑफ एमिनेंस’ स्थापित किये गए हैं। भगवंत सिंह मान ने कहा कि राज्य के हर क्षेत्र में बेमिसाल विकास हो रहा है और इसके लिए कोई कसर बाकी नहीं छोड़ी जायेगी। मुख्यमंत्री ने कहा कि इस तथ्य के बावजूद कि पंजाबियों ने राष्ट्रीय आज़ादी के संघर्ष में बड़े बलिदान दिए हैं, केंद्र सरकार ने राज्य को परेशान करने के लिए आर.डी.एफ. और नेशनल हैल्थ मिशन के फंड रोक दिए हैं। उन्होंने कहा कि केंद्र द्वारा रोके गए इन 8000 करोड़ रुपए से राज्य के विकास को बढ़ावा मिल सकता है

You May Also Like

More From Author

+ There are no comments

Add yours