ਜ਼ਹਿਰੀਲੀ ਨਾਜਾਇਜ਼ ਸ਼ਰਾਬ ਕਾਰਨ ਹੋਈਆਂ ਮੌਤਾਂ ‘ਤੇ ਪੰਜਾਬ ਸਰਕਾਰ ਦੀ ਚੁੱਪੀ ਮੰਦਭਾਗੀ

Estimated read time 1 min read

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਨਕਲੀ ਜ਼ਹਿਰੀਲੀ ਨਾਜਾਇਜ਼ ਸ਼ਰਾਬ ਨਾਲ ਹੋਈਆਂ 21 ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਫਟਕਾਰ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੰਜਾਬੀਆਂ ਦੀ ਜਾਨ-ਮਾਲ ਦੀ ਕੋਈ ਚਿੰਤਾ ਨਹੀਂ ਹੈ। ਆਮ ਆਦਮੀ ਪਾਰਟੀ ਦੇ ਇਹ ਆਗੂ ਭ੍ਰਿਸ਼ਟਾਚਾਰ ਦੇ ਸਰਗਨਾ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਦਿੱਲੀ ਦੀਆਂ ਸੜਕਾਂ ‘ਤੇ ਪ੍ਰਦਰਸ਼ਨ ਕਰਨ ਵਿੱਚ ਲੱਗੇ ਹੋਏ ਹਨ। ਜਦੋਂ ਕਿ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ, ਜਿਹਨਾਂ ਦੇ ਹਲਕੇ ਸੰਗਰੂਰ ਜ਼ਿਲ੍ਹੇ ਵਿੱਚ ਨਕਲੀ ਜ਼ਹਿਰੀਲੀ ਨਾਜਾਇਜ਼ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਹੁਣ ਤੱਕ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 21 ਨੂੰ ਪਾਰ ਕਰ ਗਈ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਅਤੇ ਬੇਹਦ ਚਿੰਤਾਜਨਕ ਹੈ। ਇਸ ਦੁੱਖ ਦੀ ਘੜੀ ਵਿੱਚ ਭਾਜਪਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਅਤੇ ਸੰਵੇਦਨਾ ਪ੍ਰਗਟ ਕਰਦੀ ਹੈ।

ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਤੇ ਆਬਕਾਰੀ ਮੰਤਰੀ (ਆਬਕਾਰੀ) ਹਰਪਾਲ ਸਿੰਘ ਚੀਮਾ, ਜਿਨ੍ਹਾਂ ਕੋਲ ਆਬਕਾਰੀ ਵਿਭਾਗ ਵੀ ਹੈ, ਦੋਵਾਂ ਨੂੰ ਨਕਲੀ ਨਕਲੀ ਨਾਜਾਇਜ਼ ਸ਼ਰਾਬ ਕਾਰਨ ਹੋਈਆਂ 21 ਮੌਤਾਂ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੂੰ ਇਨ੍ਹਾਂ 21 ਸਮੂਹਿਕ ਮੌਤਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਤੇ ਨਜਾਇਜ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਸੀਬੀਆਈ ਜਾਂਚ ਕਰਵਾਈ ਜਾਵੇ ।ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੇ ਆਗੂਆਂ ਕੋਲ ਦਿੱਲੀ ਜਾਣ ਲਈ ਸਮਾਂ ਹੈ, ਪਰ ਨਾਜਾਇਜ਼ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਤੇ ਉਹਨਾਂ ਦੀ ਮੱਦਦ ਕਰਨ ਲਈ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਾਂ ਹਰਪਾਲ ਚੀਮਾ ਨੇ ਅਜੇ ਤੱਕ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ, ਜੋ ਕਿ ਬੇਹੱਦ ਮੰਦਭਾਗਾ ਹੈ।

ਤਰੁਣ ਚੁੱਘ ਨੇ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਵੱਲੋਂ ਨਜਾਇਜ਼ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਵੱਡੇ ਵੱਡੇ ਦਾਅਵਿਆਂ ਅਤੇ ਵਾਅਦਿਆਂ ਦੀ ਪੋਲ ਖੋਲ੍ਹਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 21 ਮੌਤਾਂ ਲਈ ਭਗਵੰਤ ਮਾਨ ਦੀ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਖੁਦ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਇਲਾਕੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ ਨਾਜਾਇਜ਼ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸਾਫ਼ ਦਿਖਾਈ ਦੇ ਰਹੀ ਹੈ। ਇਸ ਕਾਰਨ ਦੋਸ਼ੀ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਪਾਲ ਸਿੰਘ ਚੀਮਾ ਨੂੰ ਇਸ ਘਟਨਾ ਸਬੰਧੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ‘ਤੇ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਸੂਬੇ ਵਿੱਚ ਨਸ਼ਾ ਤਸਕਰਾਂ ਦਾ ਮਨੋਬਲ ਬੁਲੰਦ ਹੈ। ਹਰ ਰੋਜ਼ ਹਰ ਪਾਸੇ ਨਜਾਇਜ਼ ਨਸ਼ੇ ਦੇ ਕਾਰੋਬਾਰ ਦੀਆਂ ਖਬਰਾਂ ਆ ਰਹੀਆਂ ਹਨ ਅਤੇ ਸਾਡੇ ਲੋਕ ਨਸ਼ੇ ਕਾਰਨ ਮਰ ਰਹੇ ਹਨ ਪਰ ਭਗਵੰਤ ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।
………………………….

BJP national general secretary Tarun Chugh today expressed shock at the enormity of the hooch tragedy in Sangrur and said that it was result of liquor scam that has been going on in the state under the patronage of the AAP government.

While demanding a CBI investigation into the case Chugh said the Bhagwant Mann government has been playing with the life of the state people with it’s lopsided liquor policy.

He said the Delhi’s liquor scam has spread in Punjab also which is reflected in the Sangrur tragedy.

The way AAP government in Delhi has been running a liquor scam Punjab has also become it’s victim. Chugh said the CBI should investigate the entire gamut of the liquor scam in Punjab.

Chugh demanded that compensation should be paid to the suffering families and responsibility for the tragedy be fixed on officers

………………….

भारतीय जनता पार्टी के राष्ट्रिय महासचिव तरुण चुग ने पंजाब के संगरूर जिले में नकली जहरीली अवैध शराब से हुई 21 मौतों को लेकर गहरा दुःख व्यक्त किया
चुग ने आम आदमी पार्टी पंजाब की भगवंत मान सरकार को कड़ी फटकार लगाते हुए कहा कि मुख्यमंत्री भगवंत मान, हरपाल चीमा तथा आम आदमी पार्टी के अन्य नेताओं को पंजाबियों की जान की कोई चिंता है। आम आदमी पार्टी के यह नेता भ्रष्टता के किंगपिन अरविन्द केजरीवाल की हिमायत करने दिल्ली की सडकों पर प्रदर्शन करने में व्यस्त हैं। जबकि पंजाब में जहरीली शराब से मरने वालों की संख्या लगातार बढ़ रही है।

उन्होंने कहा कि पंजाब के मुख्यमंत्री भगवंत मान एवं वित्त एवं उत्पाद शुल्क मंत्री (एक्साइज मंत्री) हरपाल सिंह चीमा के निर्वाचन क्षेत्र संगरूर जिले में नकली जहरीली अवैध शराब से हुई मौतों का आंकड़ा दिन-ब-दिन बढ़ता जा रहा है। अब तक जहरीली शराब से होने वाली मौतों का आंकड़ा 21 को पार कर चुका है।

उन्होंने कहा कि यह घटना अत्यंत दु:खद और चिंताजनक है। दु:ख की इस घड़ी में भाजपा उनके साथ खड़ी है

चुग ने कहा कि मुख्यमंत्री भगवंत मान तथा उनकी सरकार के नेताओं के पास दिल्ली जाने का समय है, लेकिन अपने क्षेत्र के पीड़ित लोगों से मिलने का समय नहीं है। उन्होंने कहा कि मुख्यमंत्री भगवंत मान या हरपाल चीमा ने अभी तक मृतको के पीड़ित परिवारों के लिए किसी भी तरह की कोई रहत की घोषणा नहीं की है, जो कि अत्यंत दुर्भाग्यपूर्ण है।

तरुण चुग ने कहा कि यह घटना पंजाब सरकार के अवैध नशे के खिलाफ किए बड़े बड़े दावों तथा वादों की पोल खोलती है। इसके लिए सीबीआई जांच होनी चाहिए

तरुण चुग ने कहा कि इस घटना को लेकर मुख्यमंत्री भगवंत सिंह मान और हरपाल सिंह चीमा को अपनी नैतिक जिम्मेदारी समझते हुए तुरंत अपने पद से इस्तीफा दे देना चाहिए। आम आदमी पार्टी की भगवंत मान सरकार हर मोर्चे पर विफल रही है। उन्होंने कहा कि चार सप्ताह में पंजाब से नशा खत्म करने का वादा कर सत्ता में आई भगवंत मान सरकार कुंभकरणी नींद में सो रही है।

You May Also Like

More From Author

+ There are no comments

Add yours