ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।
………………………………………
पंजाब के मुख्य चुनाव अधिकारी के द्वारा भारतीय निर्वाचन आयोग ने शनिवार को पंजाब के मुख्य सचिव और डीजीपी से संगरूर के ज़हरीली शराब दुखांत मामले की तुरंत रिपोर्ट माँगी है।आयोग की जानकारी अनुसार इस मामले में 20 के करीब लोगों की मौत हो चुकी है और 20 लोग संगरूर और पटियाला जिले के अलग-अलग अस्पतालों में इलाज अधीन हैं।पंजाब के मुख्य चुनाव अधिकारी ने पंजाब के मुख्य सचिव और डीजीपी पंजाब को एक पत्र लिख कर इस समूचे घटनाक्रम के बारे तुरंत प्राथमिक रिपोर्ट और विस्तृत रिपोर्ट आज ही देने के लिए कहा है जिससे इस संबंधी भारतीय निर्वाचन आयोग को अवगत करवाया जा सके।
+ There are no comments
Add yours