ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ

Estimated read time 1 min read

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।

ਅਪਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ ‘ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ ‘ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ਮੀਥੇਨੌਲ ਦੀ ਦੁਰਵਰਤੋਂ ਨੂੰ ਰੋਕਣ ਲਈ ਮਹੱਤਵਪੂਰਨ ਹੈ, ਜਿਸ ਨਾਲ ‘ਹੂਚ ਦੁਖਾਂਤਾਂ’ ਨੂੰ ਰੋਕਿਆ ਜਾ ਸਕਦਾ ਹੈ।

ਇਸ ਤੋਂ ਪਹਿਲਾਂ, ਅਪ੍ਰੈਲ ਅਤੇ ਮਈ 2024 ਦੌਰਾਨ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਵੇਰਵਾ ਦਿੰਦੇ ਹੋਏ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸਮੇਂ ਦੌਰਾਨ ਆਬਕਾਰੀ ਵਿਭਾਗ ਵੱਲੋਂ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਸਦਕਾ ਕਰੀਬ 869 ਐਫ.ਆਈ.ਆਰ ਦਰਜ ਕਰਕੇ 721 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 14011 ਲੀਟਰ ਨਾਜਾਇਜ਼ ਸ਼ਰਾਬ ਅਤੇ 3450 ਲੀਟਰ ਈ.ਐਨ.ਏ ਬਰਾਮਦ ਕੀਤੀ ਗਈ ਹੈ, 1679907 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ ਅਤੇ ਪੀਐਮਐਲ/ਆਈਐਮਐਫਐਲ/ਬੀਅਰ ਦੀਆਂ 96476 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਜੁਰਮਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾ ਰਹੀ ਹੈ।

ਆਬਕਾਰੀ ਤੇ ਕਰ ਮੰਤਰੀ ਸ. ਚੀਮਾ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜ਼ੋਨਲ ਅਤੇ ਜ਼ਿਲ੍ਹਾ ਪੱਧਰ ‘ਤੇ ਅਧਿਕਾਰੀਆਂ ਨੂੰ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੀ ਕਿਸੇ ਵੀ ਸੰਭਾਵਨਾ ਨੂੰ ਮੁੱਢੋਂ ਖ਼ਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇ।

……………………………………….

पंजाब के वित्त, योजना, आबकारी और कराधान मंत्री एडवोकेट हरपाल सिंह चीमा ने आज यहां अतिरिक्त मुख्य सचिव-कम-वित्तीय कमिश्नर (कराधान) श्री विकास प्रताप, और आबकारी और कराधान कमिश्नर श्री वरुण रूज़म को निर्देश दिए कि मेथनौल की अंतरराज्यीय आवाजाही की निगरानी करने के लिए एक मज़बूत ढांचा बनाने का मुद्दा केंद्र सरकार के सम्बन्धित विभागों के समक्ष उठाने के निर्देश दिए हैं, जिससे इस रसायन की जहरीली शराब बनाने के लिए किये जाने वाले दुरुपयोग के कारण होने वाली दुर्घटनाओं को रोका जा सके।

अप्रैल और मई महीनों के लिए आबकारी विभाग की इनफोरसमैंट गतिविधियों का जायज़ा लेते हुये वित्त मंत्री हरपाल सिंह चीमा ने विभाग को कहा कि वह केंद्र सरकार से मेथेनौल की बिक्री और गतिविधि, खासतौर पर इस रसायन की आनलाइन बिक्री पर नज़र रखने के लिए एक मज़बूत इनफोरसमैंट तंत्र बनाने की माँग करें। उन्होंने कहा कि यह पहलकदमी ग़ैर-कानूनी अल्कोहल के उत्पादन के लिए मेथेनौल का दुरुपयोग को रोकने के लिए महत्वपूर्ण है, जिससे ‘हूच दुखांतों’ को रोका जा सकता है।

इससे पहले, अप्रैल और मई 2024 के दौरान विभाग की इनफोरसमैंट गतिविधियों का विवरण देते हुए अतिरिक्त मुख्य सचिव-कम-वित्तीय कमिश्नर (कराधान) श्री विकास प्रताप ने कैबिनेट मंत्री को बताया कि इस समय के दौरान आबकारी विभाग द्वारा की गई इनफोरसमैंट कार्यवाहियों स्वरूप करीब 869 एफ. आई. आर दर्ज करके 721 गिरफ़्तारियां की गई हैं, 14011 लीटर नाजायज शराब और 3450 लीटर ई. एन. ए बरामद की गई है, 1679907 लीटर लाहन बरामद और नष्ट की गई और पीऐमऐल/ आईऐमऐफऐल/ बीयर की 96476 बोतलें ज़ब्त की गई हैं। उन्होंने कहा कि अधिकारियों की टीमों द्वारा शराब की तस्करी, ई. एन. ए की तस्करी और आबकारी से सम्बन्धित अन्य जुर्मों विरुद्ध के तीखी कार्यवाही की जा रही है।

आबकारी और कराधान मंत्री स. चीमा ने विभाग के यत्नों की सराहना की और ज़ोनल और ज़िला स्तर पर अधिकारियों को अपनी गतिविधियों को और तेज करने के लिए कहा। उन्होंने कहा कि मुख्यमंत्री स. भगवंत सिंह मान के नेतृत्व वाली पंजाब सरकार यह यकीनी बना रही है कि राज्य में ग़ैर-कानूनी शराब के कारोबार की किसी भी संभावना को जड़ से ख़त्म करने में कोई कसर बाकी नहीं छोड़ी जाये।

You May Also Like

More From Author

+ There are no comments

Add yours