ਗਰੀਬ ਅਤੇ ਆਮ ਲੋਕਾਂ ਨੂੰ ਸਿਹਤ ਸਹੂਲਤ ਲਈ ਭਾਰਤ ਸਰਕਾਰ ਦੀ ਆਯੁਸ਼ਮਾਨ ਸਕੀਮ ਦਾ ਪੰਜਾਬ ਵਿੱਚ ਬੰਦ ਹੋ ਜਾਣਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ, ਜਿਸ ਦੇ ਚਲਦਿਆਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਨੈਤਿਕਤਾ ਦੇ ਆਧਾਰ ਤੇ ਆਪਣਾ ਅਸਤੀਫਾ ਦੇ ਕੇ ਹਸਪਤਾਲਾਂ ਵਿੱਚ ਇਲਾਜ ਤੋਂ ਵਾਂਝੇ ਰਹਿ ਚੁੱਕੇ ਮਰੀਜ਼ਾਂ ਅਤੇ ਉਹਨਾਂ ਦੇ ਤੀਮਾਰਦਾਰਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਹ ਗੱਲ ਅੱਜ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ।
ਅਨਿਲ ਸਰੀਨ ਨੇ ਦਾਅਵਾ ਕੀਤਾ ਕਿ ਪੂਰੇ ਭਾਰਤ ਵਿੱਚ ਆਯੁਸ਼ਮਾਨ ਸਕੀਮ ਤਹਿਤ ਕਰੋੜਾਂ ਹੀ ਲੋਕਾਂ ਨੂੰ ਫਾਇਦਾ ਮਿਲ ਰਿਹਾ ਹੈ ਜਿਸਦੇ ਚਲਦਿਆਂ ਭਾਰਤ ਵਿੱਚ ਵੱਸਦੇ ਹਰ ਗਰੀਬ ਅਤੇ ਆਮ ਵਿਅਕਤੀ ਜੋ ਕਿ ਆਪਣੀ ਗੰਭੀਰ ਬਿਮਾਰੀਆਂ ਦਾ ਮਹਿੰਗਾ ਇਲਾਜ ਮੁਫਤ ਵਿੱਚ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਆਯੂਸ਼ਮਾਨ ਸਕੀਮ ਬੰਦ ਹੋਣ ਦੇ ਬਾਵਜੂਦ ਹਸਪਤਾਲਾਂ ਵਿੱਚ ਇਲਾਜ ਨੂੰ ਤਰਸ ਰਹੇ ਲੋਕਾਂ ਨੂੰ ਛੱਡ ਕੇ ਸਿਰਫ ਅਤੇ ਸਿਰਫ ਰਾਜਨੀਤੀ ਸ਼ੋਸ਼ੇਬਾਜ਼ੀ ਦੇ ਤਹਿਤ ਕੇਂਦਰ ਦੀ ਮੋਦੀ ਸਰਕਾਰ ਨੂੰ ਇਸ ਦਾ ਜਿੰਮੇਵਾਰ ਦੱਸਦੀ ਹੈ ਜਦੋਂ ਕਿ ਬੀਤੇ ਰੋਜ਼ ਹੀ ਕੇਂਦਰ ਸਰਕਾਰ ਵੱਲੋਂ ਬਕਾਇਦਾ ਮਾਨਯੋਗ ਅਦਾਲਤ ਵਿੱਚ ਐਫੀਡੈਵਿਡ ਦੇ ਕੇ ਦੱਸਿਆ ਹੈ ਕਿ ਆਯੁਸ਼ਮਾਨ ਸਕੀਮ ਦੇ ਤਹਿਤ 2023-24 ਤੱਕ ਦੀ ਬਣਦੀ ਰਾਸ਼ੀ ਦਾ ਭੁਗਤਾਨ ਪੰਜਾਬ ਸਰਕਾਰ ਨੂੰ ਕੀਤਾ ਜਾ ਚੁੱਕਿਆ ਹੈ,ਪਰ ਪੰਜਾਬ ਸਰਕਾਰ ਨੇ ਹਸਪਤਾਲਾਂ ਨੂੰ ਅਦਾਇਗੀ ਨਹੀਂ ਕੀਤੀ ਜਿਸ ਕਰਕੇ ਹਸਪਤਾਲਾਂ ਨੇ ਇਲਾਜ ਕਰਨਾ ਬੰਦ ਕਰ ਦਿੱਤਾ ਹੈ ਜੋ ਬਹੁਤ ਹੀ ਮੰਦਭਾਗਾ ਹੈ ।ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਸਕੀਮ ਦੇ ਫੰਡਾ ਬਾਰੇ ਕੀਤੀ ਜਾ ਰਹੀ ਬਿਆਨਬਾਜੀ ਝੂਠੀ ਸਾਬਿਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਮੇਤ ਇਹਨਾਂ ਦੇ ਮੰਤਰੀ ਵੀ ਆਯੂਸ਼ਮਾਨ ਸਕੀਮ ਨੂੰ ਲੈ ਕੇ ਝੂਠੀ ਬਿਆਨਬਾਜੀ ਕਰ ਰਹੇ ਹਨ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੀਤੀ ਕਾਂਗਰਸ ਸਰਕਾਰ ਵਾਂਗ ਕੇਂਦਰ ਦੀ ਸਕੀਮਾਂ ਦੇ ਫੰਡਾ ਦੀ ਦੁਰਵਰਤੋ ਕਰ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਪੰਜਾਬ ਦੇ ਪੈਸੇ ਨਾਲ ਗਾਂਧੀ ਪਰਿਵਾਰ ਦੀ ਸੇਵਾ ਕਰਦੇ ਰਹੇ ਹਨ, ਉਂਝ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਵੀ ਦਿੱਲੀ ਬੈਠੇ ਆਪਣੇ ਆਲਾ ਕਮਾਨ ਅਰਵਿੰਦ ਕੇਜਰੀਵਾਲ ਲਈ ਜਹਾਜਾਂ ਦੀ ਟਿਕਟਾਂ ਅਤੇ ਹੋਰ ਐਸ਼ੋ ਪ੍ਰਸਤੀ ਲਈ ਪੈਸਾ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚੋਂ ਕੱਢ ਰਹੀ ਹਨ।ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬੀਆ ਦੀ ਜਾਨਮਾਲ ਨਾਲ ਖਿਲਵਾੜ ਕਰਨਾ ਬੰਦ ਕਰੇ ।
+ There are no comments
Add yours